ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ ਵਿਚ ਅੱਜ ਸ਼ਸ਼ੀ ਥਰੂਰ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ਸ਼ੀ ਥਰੂਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਸ਼ਿਵਲਿੰਗ ’ਤੇ ਬਿੱਛੂ’ ਵਾਲੀ ਟਿੱਪਣੀ ਕੀਤੀ ਸੀ ਤੇ ਭਾਜਪਾ ਆਗੂ ਦੀ ਸ਼ਿਕਾਇਤ ’ਤੇ ਸ਼ਸ਼ੀ ਥਰੂਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਅੱਜ ਦਿੱਲੀ ਪੁਲੀਸ ਅਤੇ ਭਾਜਪਾ ਆਗੂ ਰਾਜੀਵ ਬੱਬਰ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫਤਿਆਂ ਵਿਚ ਜਵਾਬ ਮੰਗਿਆ ਹੈ। ਥਰੂਰ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਖ਼ਿਲਾਫ਼ ਸਰਵਉਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਜਿਸ ਨੇ 29 ਅਗਸਤ ਨੂੰ ਉਸ ਵਿਰੁੱਧ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। -ਪੀਟੀਆਈ