ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਹਰਿਆਣਾ ਕੈਬਨਿਟ ਦੀ ਭਲਕੇ ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਕੈਬਨਿਟ ਮੀਟਿੰਗ 11 ਸਤੰਬਰ ਨੂੰ ਸੱਦੀ ਗਈ ਹੈ ਪਰ ਸਮਾਂ ਹਾਲੇ ਤੈਅ ਨਹੀਂ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਹਰ ਛੇ ਮਹੀਨੇ ਬਾਅਦ ਹੋਣ ਵਾਲਾ ਲਾਜ਼ਮੀ ਵਿਧਾਨ ਸਭਾ ਸੈਸ਼ਨ ਕਰਵਾਇਆ ਨਹੀਂ ਜਾ ਸਕਦਾ। ਵਿਧਾਨ ਸਭਾ ਦਾ ਪਿਛਲਾ ਸੈਸ਼ਨ 13 ਮਾਰਚ ਨੂੰ ਹੋਇਆ ਸੀ ਅਤੇ ਅਗਲਾ ਸੈਸ਼ਨ 12 ਸਤੰਬਰ ਤੱਕ ਕਰਵਾਇਆ ਜਾਣਾ ਸੀ। ਹਰਿਆਣਾ ਅਸੈਂਬਲੀ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 8 ਅਕਤੂਬਰ ਨੂੰ ਕੀਤਾ ਜਾਵੇਗਾ।