ਪੱਤਰ ਪ੍ਰੇਰਕ
ਬੰਗਾ, 10 ਸਤੰਬਰ
ਗੁਰਦੁਆਰਾ ਗੁਰੂ ਨਾਨਕ ਦਰਬਾਰ ਰਸਲਖੇਮਾ ਦੁਬਈ ਦੇ ਪ੍ਰਧਾਨ ਤਲਵਿੰਦਰ ਸਿੰਘ ਨੇ ਢਾਹਾਂ ਕਲੇਰਾਂ ਪੁੱਜ ਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੀਆਂ ਸਮੁੱਚੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਢਾਹਾਂ ਕਲੇਰਾਂ ਵਿੱਚ ਊਰਜਾਵਾਨ ਪ੍ਰਬੰਧਕਾਂ, ਸਾਰਥਿਕ ਸੋਚ ਵਾਲੇ ਦਾਨੀਆਂ ਅਤੇ ਕਰਮਚਾਰੀਆਂ ਦੀ ਇਕਸੁਰਤਾ ਦਾ ਸੁਮੇਲ ਹੀ ਅਜਿਹੇ ਅਦਾਰਿਆਂ ਦੀ ਸਫ਼ਲਤਾ ਦਾ ਆਧਾਰ ਬਣਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਆਏ ਉਨ੍ਹਾ ਦੀ ਪਤਨੀ ਕਿਰਪਾਲ ਕੌਰ ਨੇ ਵੀ ਉਕਤ ਟਰੱਸਟ ਦੀ ਅਗਵਾਈ ਵਿੱਚ ਚੱਲਦੇ ਨਰਸਿੰਗ ਤੇ ਪੈਰਾ ਮੈਡੀਕਲ ਕਾਲਜਾਂ ਤੋਂ ਕੁੜੀਆਂ ਨੂੰ ਦਿੱਤੀ ਜਾ ਰਹੀ ਕਿੱਤਾਮੁੱਖੀ ਸਿੱਖਿਆ ਦੀ ਸ਼ਲਾਘਾ ਕੀਤੀ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸਿੱਖਿਆ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ ਅਤੇ ਟਰੱਸਟ ਦੇ ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਵੀ ਸ਼ਾਮਲ ਸਨ।