ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਆਮ ਆਦਮੀ ਪਾਰਟੀ ਵੱਲੋਂ ਅੱਜ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਹਿਮ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਕੇਜਰੀਵਾਲ ਤੋਂ ਇਲਾਵਾ ਸਾਬਕਾ ਮੰਤਰੀ ਸਤਿੰਦਰ ਜੈਨ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜੋ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।