ਨਵੀਂ ਦਿੱਲੀ:
ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਤੇ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਨੂੰ ਉਨ੍ਹਾਂ ਦੀ ਆਮਦਨ ਦੀ ਪ੍ਰਵਾਹ ਕੀਤੇ ਬਿਨਾਂ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ ਸਿਹਤ ਸਹੂਲਤਾਂ ਦੇ ਘੇਰੇ ’ਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਸਿਟੀਜ਼ਨਾਂ ਨੂੰ ਪੰਜ ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਦੇਣਾ ਹੈ। ਸਰਕਾਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਕੀਮ ਤਹਿਤ ਨਵਾਂ ਡਿਸਟਿੰਕਟ ਕਾਰਡ ਜਾਰੀ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਹੁਲਾਰਾ ਦੇਣ ਲਈ 10,900 ਕਰੋੜ ਰੁਪਏ ਦੀ ਲਾਗਤ ਵਾਲੀ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ