ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 11 ਸਤੰਬਰ
ਦੇਸ਼ ਭਗਤ ਯੂਨੀਵਰਸਿਟੀ ਨੇ ਆਲ ਇੰਡੀਆ ਪ੍ਰਿੰਸੀਪਲਜ਼ ਐਸੋਸੀਏਸ਼ਨ (ਏਆਈਪੀਏ) ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਵਿੱਚ ਵਿਦਿਅਕ ਸੰਸਥਾਵਾਂ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਅਤੇ ਹੱਲ ਲਈ ਵੱਖ-ਵੱਖ ਸੈਸ਼ਨਾਂ ਵਿੱਚ ਚਰਚਾ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਭਾਸ਼ਣ, ਡਿਜੀਟਲ ਪਰਿਵਰਤਨ, ਸਮਾਵੇਸ਼ ਅਤੇ ਸਿੱਖਿਆ ਆਦਿ ’ਤੇ ਪੈਨਲ ਚਰਚਾ ਤੇ ਸਕੂਲ ਪ੍ਰਬੰਧਨ ਵਿੱਚ ਨਵੀਨਤਾਕਾਰੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਇੰਟਰਐਕਟਿਵ ਵਰਕਸ਼ਾਪਾਂ ਕਰਵਾਈਆਂ। ਸਮਾਗਮ ਦੀ ਸ਼ੁਰੂਆਤ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਕੀਤੀ। ਆਲ ਇੰਡੀਆ ਪ੍ਰਿੰਸੀਪਲਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਨਵਦੀਪ ਭਾਰਦਵਾਜ ਅਤੇ ਸੰਜੀਵ ਜਿੰਦਲ ਨੇ ਵੱਖ ਵੱਖ ਵਿਸ਼ਿਆਂ ’ਤੇ ਚਰਚਾ ਕੀਤੀ। ਬੁਲਾਰਿਆਂ ਨੇ ਵਿਦਿਅਕ ਚੁਣੌਤੀਆਂ ਲਈ ਵਿਹਾਰਕ ਹੱਲ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਡਾ. ਸਦਾਵਰਤੀ, ’ਵਰਸਿਟੀ ਦੇ ਰਜਿਸਟਰਾਰ ਡਾ. ਸੁਦੀਪ ਮੁਖਰਜੀ, ਡਾਇਰੈਕਟਰ ਡਾ. ਸੁਰਜੀਤ ਕੌਰ ਪਥੇਜਾ ਅਤੇ ਏਆਈਪੀਏ ਦੇ ਅਹੁਦੇਦਾਰਾਂ ਨੇ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪਰੋ ਚਾਂਸਲਰ ਡਾ. ਤਜਿੰਦਰ ਕੌਰ ਨੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਕਾਨੂੰਨੀ ਸਲਾਹਕਾਰ ਨਿਖਿਲ ਗਾਂਧੀ ਨੇ ਧੰਨਵਾਦ ਕੀਤਾ।