ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 11 ਸਤੰਬਰ
ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਡਾਕਟਰ ਅਮਰ ਸਿੰਘ ਨੂੰ ਲੋਕ ਸਭਾ ਵਿੱਚ ਕਾਂਗਰਸ ਪਾਰਲੀਮਾਨੀ ਪਾਰਟੀ ਦਾ ਸਕੱਤਰ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਇਨ੍ਹਾਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਡਾਕਟਰ ਅਮਰ ਸਿੰਘ ਤੋਂ ਇਲਾਵਾ ਲੋਕ ਸਭਾ ਲਈ ਐੱਮਕੇ ਰਾਘਵਨ ਅਤੇ ਰਾਜ ਸਭਾ ਲਈ ਰਣਜੀਤ ਰੰਜਨ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ ਸ੍ਰੀ ਵਿਜੈ ਵਾਸੰਤ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ।