ਲੁਧਿਆਣਾ (ਸਤਵਿੰਦਰ ਬਸਰਾ):
ਪੰਜਾਬ ਬੇਸਬਾਲ ਐਸੋਸੀਏਸ਼ਨ ਵੱਲੋਂ ਕਰਵਾਈ 12ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਦੀਆਂ ਲੜਕੀਆਂ ਨੇ ਜਿੱਤ ਹਾਸਲ ਕੀਤੀ। ਸਥਾਨਕ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿੱਚ ਹੋਏ ਫਾਈਨਲ ’ਚ ਲੁਧਿਆਣਾ ਨੇ ਸੰਗਰੂਰ ਨੂੰ 12-1 ਅੰਕਾਂ ਨਾਲ ਹਰਾਇਆ। ਐਸੋਸੀਏਸ਼ਨ ਦੇ ਸਕੱਤਰ ਇੰਜਨੀਅਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਤੀਜੇ ਸਥਾਨ ਲਈ ਫਿਰੋਜ਼ਪੁਰ ਤੇ ਪਟਿਆਲਾ ਵਿਚਾਲੇ ਹੋਏ ਮੁਕਾਬਲੇ ’ਚ ਫਿਰਜ਼ੋਪੁਰ ਦੀ ਟੀਮ 13-6 ਨਾਲ ਜੇਤੂ ਰਹੀ।