ਫਰੀਦਾਬਾਦ (ਕੁਲਵਿੰਦਰ ਕੌਰ ਦਿਓਲ):
ਸੰਜੈ ਸਿੰਘ ਦੀ ਮੌਜੂਦਗੀ ਵਿੱਚ ਬੱਲਭਗੜ੍ਹ ਤੋਂ ਰਵਿੰਦਰ ਫੌਜਦਾਰ ਅਤੇ ਤਿਗਾਂਵ ਵਿਧਾਨ ਸਭਾ ਤੋਂ ਅਭਾਸ਼ ਚੰਦੇਲਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਨ ਮਗਰੋਂ ਵਰਕਰਾਂ ਨੇ ਰੋਡ ਸ਼ੋਅ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਕੇਜਰੀਵਾਲ ਦੀ ਪੰਜ ਗਾਰੰਟੀ ’ਤੇ ਚੋਣ ਲੜ ਰਹੀ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਸਾਰਿਆਂ ਨੂੰ ਮੌਕਾ ਦਿੱਤਾ, ਇਸ ਵਾਰ ਅਰਵਿੰਦ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ ਨੂੰ ਮੌਕਾ ਦਿਓ। ਉਨ੍ਹਾਂ ਦੋਸ਼ ਲਾਇਆ ਕਿ ਅਗਨੀਵੀਰ ਦੇ ਨਾਂ ’ਤੇ ਭਾਜਪਾ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਭਾਜਪਾ ਦੇ ਸੱਤਾ ਦੇ ਹੰਕਾਰ ਨੂੰ ਝਾੜੂ ਨਾਲ ਦੂਰ ਕਰਨ ਦਾ ਸਮਾਂ ਆ ਗਿਆ ਹੈ।