ਨਾਗਾਮੰਗਲਾ (ਕਰਨਾਟਕ), 13 ਸਤੰਬਰ
ਇੱਥੇ ਭਗਵਾਨ ਗਣੇਸ਼ ਦੀ ਸ਼ੋਭਾ ਯਾਤਰਾ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ਹੇਠ ਇਕ ਪੁਲੀਸ ਇੰਸਪੈਕਟਰ ਨੂੰ ਮੁਅੱਤਲ ਕੀਤਾ ਗਿਆ ਹੈ ਜਦਕਿ ਤਿੰਨ ਹੋਰ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਮਾਂਡਿਆ ਜ਼ਿਲ੍ਹੇ ਵਿੱਚ ਪੈਂਦੇ ਇਸ ਸ਼ਹਿਰ ਵਿੱਚ ਹੁਣ ਹਾਲਾਤ ਆਮ ਵਾਂਗ ਹੋ ਗਏ ਹਨ। ਫਿਰ ਵੀ ਸ਼ਾਂਤੀ ਕਾਇਮ ਰੱਖਣ ਲਈ ਸ਼ਹਿਰ ਵਿੱਚ ਵਾਧੂ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। -ਪੀਟੀਆਈ