ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ
ਲੰਮੇ ਸਮੇਂ ਤੋਂ ਪੰਜਾਬ ਪੇਅ-ਸਕੇਲ ਬਹਾਲ ਕਰਵਾਉਣ ਦੀ ਮੰਗ ਕਰ ਰਹੀ 3704 ਅਧਿਆਪਕ ਯੂਨੀਅਨ ਦੇ ਸੂਬਾਈ ਆਗੂਆਂ ਦੀ ਮੀਟਿੰਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ’ਤੇ ਅਧਾਰਿਤ ਬਣਾਈ ਗਈ ਪੇਅ-ਸਕੇਲ ਰੀਵਿਊ ਸਬ ਕਮੇਟੀ ਨਾਲ ਮੀਟਿੰਗ ਹੋਈ। ਅਧਿਆਪਕ ਯੂਨੀਅਨ ਦੇ ਆਗੂਆਂ ਜਗਜੀਵਨਜੋਤ ਸਿੰਘ, ਦਵਿੰਦਰ ਕੁਮਾਰ ਸੰਗਰੂਰ, ਹਰਵਿੰਦਰ ਸਿੰਘ, ਗੁਰਪਿਆਰ ਸਿੰਘ ਨੇ 3704 ਅਧਿਆਪਕਾਂ ਸਬੰਧੀ ਪੱਖ ਮਜ਼ਬੂਤੀ ਨਾਲ ਰੱਖਿਆ। ਸਬ ਕਮੇਟੀ ਵੱਲੋਂ ਮੀਟਿੰਗ ਵਿੱਚ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ 3704 ਅਧਿਆਪਕ ਯੂਨੀਅਨ ਦਾ ਮਸਲਾ ਮੁੱਖ ਮੰਤਰੀ ਦੇ ਧਿਆਨ ਵਿਚ ਹੈ ਅਤੇ ਜਲਦੀ ਇਸ ਕੇਸ ਨੂੰ ਰੀਵਿਊ ਕਰਨ ਉਪਰੰਤ ਇਸ ਦੇ ਹੱਲ ਲਈ ਕਮੇਟੀ ਨੂੰ ਕਿਹਾ ਗਿਆ ਹੈ।