ਚੰਡੀਗੜ੍ਹ (ਟਨਸ):
ਮੁੱਖ ਮੰਤਰੀ ਭਗਵੰਤ ਮਾਨ ਸਣੇ ਵੱਡੀ ਗਿਣਤੀ ਵਿਚ ਵਜ਼ੀਰ ਤੇ ਵਿਧਾਇਕ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਈ ਮੌਕੇ ਸਵਾਗਤ ਕਰਨ ਲਈ ਦਿੱਲੀ ਪੁੱਜੇ। ਮੁੱਖ ਮੰਤਰੀ ਅੱਜ ਪਹਿਲਾਂ ਹੀ ਦਿੱਲੀ ਪਹੁੰਚ ਗਏ ਸਨ ਅਤੇ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਸਚਾਈ ਦੀ ਜਿੱਤ ਦੱਸਦਿਆਂ ਕਿਹਾ ਕਿ ਇਸ ਫੈਸਲੇ ਨਾਲ ਆਗੂਆਂ ਅਤੇ ਵਾਲੰਟੀਅਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫ਼ੈਸਲਾ ਸੱਚ ਅਤੇ ਇਨਸਾਫ਼ ਦਾ ਸਬੂਤ ਹੈ।