ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਸਤੰਬਰ
ਦਿ ਜੱਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਪੰਜਾਬ ਦੀ ਚੋਣ ਦੌਰਾਨ ਕਾਂਗਰਸ ਅਤੇ ‘ਆਪ’ ਦੇ ਆਗੂ ਆਹਮੋ-ਸਾਹਮਣੇ ਹੋ ਗਏ ਹਨ। ਕਾਂਗਰਸ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਕਿਹਾ ਕਿ ਸੁਸਾਇਟੀ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰਹੀ ਹੈ ਪਰ ਹੁਣ ‘ਆਪ’ ਨੇ ਸੁਸਾਇਟੀ ਦੀ ਰੱਖੀ ਚੋਣ ਸਿਆਸੀ ਦਬਾਅ ਹੇਠ ਰੱਦ ਕਰਵਾ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰਾ ਕੁਝ ਉਨ੍ਹਾਂ ਆਪਣੀ ਹਾਰ ਨੂੰ ਦੇਖਦੇ ਹੋਏ ਕੀਤਾ ਹੈ। ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਆਮ ਇਜਲਾਸ ਸੱਦਿਆ ਸੀ ਪਰ ਮੌਕੇ ’ਤੇ ਦੱਸਿਆ ਕਿ ਚੋਣ ਕਰਵਾਉਣ ਵਾਲਾ ਅਫ਼ਸਰ ਬਿਮਾਰ ਹੋ ਗਿਆ ਜਿਸ ਕਾਰਨ ਚੋਣ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਯੂਥ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੋਨੀ ਜੱਲਾ, ਗੁਰਜੰਟ ਸਿੰਘ ਪ੍ਰਧਾਨ ਸਹਿਕਾਰੀ ਸਭਾ, ਹਰਮਨਦੀਪ ਸਿੰਘ ਗੋਗੀ ਮੀਤ ਪ੍ਰਧਾਨ, ਲੰਬੜਦਾਰ ਭਰਭੂਰ ਸਿੰਘ, ਜਗਵਿੰਦਰ ਸਿੰਘ, ਸੁਖਦੇਵ ਸਿੰਘ, ਪਰਮਿੰਦਰ ਸਿੰਘ ਹੈਪੀ, ਡਾ. ਪ੍ਰਭਦਿਆਲ ਸਿੰਘ, ਜਸਵੰਤ ਸਿੰਘ, ਸਤਪਾਲ ਸਿੰਘ, ਬਲਵੀਰ ਸਿੰਘ ਮੇਟ, ਪਰਮਜੀਤ ਸਿੰਘ ਅਤੇ ਪ੍ਰਕਾਸ਼ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।