ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ਵਿੱਚ ਭਾਈ ਅੰਮ੍ਰਿਤਪਾਲ ਸਿੰਘ (ਸੰਸਦ ਮੈਂਬਰ ਖਡੂਰ ਸਾਹਿਬ) ਤੇ ਉਨ੍ਹਾਂ ਦੇ ਨੇੜੇ ਦੇ ਸਾਥੀਆਂ ਅਤੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਐਨਆਈਏ ਦੇ ਛਾਪਿਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਤੇ ਖ਼ਾਸ ਕਰ ਕੇ ਸਿੱਖਾਂ ਨੂੰ ਬੇਗਾਨਗੀ ਵਾਲਾ ਅਹਿਸਾਸ ਕਰਵਾ ਰਹੀ ਹੈ। ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੇ ਹਮੇਸ਼ਾ ਦੇਸ਼ ਪ੍ਰਤੀ ਅਤੇ ਸੂਬੇ ਪ੍ਰਤੀ ਆਪਣੀ ਵਫ਼ਾਦਾਰੀ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰਨ ਅਮਨ-ਸ਼ਾਂਤੀ ਹੈ ਤੇ ਇਨ੍ਹਾਂ ਏਜੰਸੀਆਂ ਦਾ ਇਸ ਤਰੀਕੇ ਦੇ ਨਾਲ ਕੰਮ ਕਰਨਾ ਬੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸ੍ਰੀ ਵਡਾਲਾ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ’ਤੇ ਅਜਿਹੀ ਕਾਰਵਾਈਆਂ ਕਰਨ ਦੀ ਜ਼ਰੂਰਤ ਹੈ।