ਅੰਮ੍ਰਿਤਸਰ: ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਸੀਤਾਰਾਮ ਯੇਚੁਰੀ ਦੇ ਸਦੀਵੀ ਵਿਛੋੜੇ ’ਤੇ ਵੱਖ ਵੱਖ ਸੰਸਥਾਵਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ। ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਪ੍ਰਗਤੀਸ਼ੀਲ ਲੇਖਕ ਸੰਘ ਦੇ ਪੰਜਾਬ ਪ੍ਰਧਾਨ ਸੁਰਜੀਤ ਜੱਜ, ਜਨਰਲ ਸਕੱਤਰ ਕੁਲਦੀਪ ਸਿੰਘ ਦੀਪ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਦੁਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਮੌਕੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਪ੍ਰਧਾਨ ਨਾਟਕਕਾਰ ਕੇਵਲ ਧਾਲੀਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਸਕੱਤਰ ਧਰਵਿੰਦਰ ਔਲਖ, ਮੀਤ ਪ੍ਰਧਾਨ ਨਿਰੰਜਨ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਤੁਰ ਜਾਣਾ ਬਹੁਤ ਦੁਖਦ ਹੈ। -ਪੱਤਰ ਪ੍ਰੇਰਕ