ਸੁਕਮਾ, 15 ਸਤੰਬਰ
ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇੱਕ ਪਿੰਡ ’ਚ ਅੱਜ ਜਾਦੂ-ਟੂਣਾ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਸਮੇਤ ਪੰਜ ਜਣਿਆਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਇਨ੍ਹਾਂ ਹੱਤਿਆਵਾਂ ਦੇ ਮਾਮਲੇ ’ਚ ਇੱਕ ਹੀ ਪਿੰਡ ਦੇ ਪੰਜ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ ਤੇ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇੱਕ ਪੁਲੀਸ ਅਧਿਕਾਰੀ ਨੇ ਇੱਥੇ ਦੱਸਿਆ ਕਿ ਇਹ ਘਟਨਾ ਕੋਂਟਾ ਥਾਣੇ ਅਧੀਨ ਪੈਂਦੇ ਖੇਤਰ ਦੇ ਏਕਤਲ ਪਿੰਡ ’ਚ ਵਾਪਰੀ। -ਏਜੰਸੀ