ਪੱਤਰ ਪ੍ਰੇਰਕ
ਲਹਿਰਾਗਾਗਾ 15 ਸਤੰਬਰ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਕੇਜਰੀਵਾਲ ਲੋਕ ਨਾਇਕ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਲਈ ਉਨ੍ਹਾਂ ਸੁੱਖ ਸੁੱਖੀ ਗਈ ਸੀ ਤੇ ਦੁਆ ਪੂੁਰੀ ਹੋਣ ’ਤੇ ਉਨ੍ਹਾਂ ਮੰਦਰ ਜਾ ਕੇ ਪੂਜਾ ਕੀਤੀ। ਉਨ੍ਹਾਂ ਕਿਹਾਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਜਾਣ-ਬੁੱਝ ਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਉਨ੍ਹਾਂ ਤਰੱਕੀ, ਖੁਸ਼ਹਾਲੀ ਲਈ ਆਮ ਆਦਮੀ ਪਾਰਟੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।