ਅੰਮ੍ਰਿਤਸਰ
ਇੱਥੇ ਡਾ. ਭਾਈ ਵੀਰ ਸਿੰਘ ਨਿਵਾਸ ਅਸਥਾਨ ਲਾਰੈਂਸ ਰੋਡ ’ਤੇ ਪੰਜਾਬੀ ਸ਼ਾਇਰ ਅੰਮ੍ਰਿਤ ਲਾਲ ਮੰਨਣ ਦਾ ਕਾਵਿ ਸੰਗ੍ਰਹਿ ‘ਅਹਿਸਾਸਾਂ ਦੀਆਂ ਪੈੜਾਂ’ ਲੋਕ ਅਰਪਣ ਕੀਤਾ ਗਿਆ। ਇਸ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਚਰਚਾ ਅਧੀਨ ਪੁਸਤਕ ‘ਅਹਿਸਾਸਾਂ ਦੀਆਂ ਪੈੜਾਂ’ ਸਮਾਜਿਕ ਰਿਸ਼ਤਿਆਂ ਨੂੰ ਰੂਪਮਾਨ ਕਰਦੀ ਹੈ। ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਕਿਹਾ ਕਿ ਮੰਨਣ ਹੁਰਾਂ ਦੀ ਸ਼ਾਇਰੀ ਮਨੁੱਖੀ ਮਨ ਵਿੱਚ ਉਪਜੇ ਭਾਵਾਂ ਦੀ ਤਰਜਮਾਨੀ ਕਰਦਿਆਂ ਸਾਰਥਿਕ ਸੁਨੇਹਾ ਦਿੰਦੀ ਹੈ। ਪੀਐੱਨ ਸ਼ਰਮਾ, ਮਨਮੋਹਨ ਸਿੰਘ, ਯਸ਼ਪਾਲ ਸ਼ਰਮਾ ਅਤੇ ਸੁਦੇਸ਼ ਕੁਮਾਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ, ਜਦੋਂਕਿ ਸ਼ਾਇਰਾ ਅਰਤਿੰਦਰ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪਰਸ਼ੋਤਮ, ਵੀਨਾ ਕੁਮਾਰੀ, ਮਧੂ ਬਾਲਾ, ਅਸ਼ਵਨੀ ਸ਼ਰਮਾ ਤੇ ਰਾਜ ਕੁਮਾਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ