ਦਸੂਹਾ
ਇੱਥੇ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿੱਚ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਰੋਹ ਦਾ ਉਦਘਾਟਨ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਕੀਤਾ। ਡਾ. ਬਾਜਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਦੱਸਿਆ ਕਿ ਸੰਵਿਧਾਨ ਸਭਾ ਨੇ 14 ਸਤੰਬਰ 1949 ਨੂੰ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ ਜਿਸ ਮਗਰੋਂ ਇਹ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮਗਰੋਂ ਕਰਵਾਏ ਪੋਸਟਰ ਮੇਕਿੰਗ ਮੁਕਾਬਿਲਆਂ ਦੇ ਜੇਤੂਆਂ ਡਾ. ਬਾਜਵਾ ਨੇ ਇਨਾਮਾਂ ਦੀ ਵੰਡ ਕੀਤੀ। ਇਸ ਮੋਕੇ ਨਵਨੀਤ ਕੌਰ ਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ