ਗੁਰਬਖਸ਼ਪੁਰੀ
ਤਰਨ ਤਾਰਨ, 15 ਸਤੰਬਰ
ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਮੌਜੂਦਗੀ ਵਿੱਚ ਨਾਰਲੀ-ਛੀਨਾ ਬਿਧੀ ਚੰਦ ਸੜਕ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਹ 6.64 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 346.28 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਜੋ ਛੇ ਮਹੀਨਿਆਂ ਅੰਦਰ ਮੁਕੰਮਲ ਹੋਵੇਗਾ| ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਲਿਜਾਣ ਲਈ ਬਹੁਤ ਜ਼ਿਆਦਾ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਇਲਾਕਾ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ।