ਇੰਫਾਲ, 16 ਸਤੰਬਰ
ਮਨੀਪੁਰ ਸਰਕਾਰ ਨੇ ਸੋਮਵਾਰ ਨੂੰ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ’ਤੇ ਲਾਈ ਗਈ ਅਸਥਾਈ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਕਮਿਸ਼ਨਰ (ਗ੍ਰਹਿ) ਐੱਨ ਅਸ਼ੋਕ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨਾ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 10 ਸਤੰਬਰ ਨੂੰ ਲੋਕ ਹਿੱਤ ਵਿੱਚ ਰੋਕਥਾਮ ਉਪਾਅ ਵਜੋਂ ਲਗਾਈ ਰੋਕ ਨੂੰ ਸੂਬਾ ਸਰਕਾਰ ਨੇ 13 ਸਤੰਬਰ ਨੂੰ ਬ੍ਰਾਡਬੈਂਡ ਸੇਵਾਵਾਂ ’ਤੇ ਪਾਬੰਦੀਆਂ ਦੀ ਸ਼ਰਤ ਨਾਲ ਹਟਾ ਦਿੱਤਾ ਹੈ। ਮਨੀਪੁਰ ਵਿਚ ਹਿੰਸਾ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪਾਂ ਹੋਈਆਂ, ਜਿਸ ਵਿੱਚ ਵਿਦਿਆਰਥੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ 80 ਤੋਂ ਵੱਧ ਲੋਕ ਜ਼ਖਮੀ ਹੋ ਗਏ।
The internet ban in the state will be lifted, and services will be restored. I urge everyone to use the internet responsibly and refrain from sharing or posting any unnecessary or inflammatory content that may disturb the peace and harmony in the state.
Pleased to attend the… pic.twitter.com/CzpfmUTjPX
— N. Biren Singh (@NBirenSingh) September 16, 2024
ਇਸ ਤੋਂ ਪਹਿਲਾਂ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਸੀ ਕਿ ਸੂਬੇ ਵਿਚ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕੀਤੀਆਂ ਜਾਣਗੀਆਂ। ਉਨ੍ਹਾਂ ਲਿਖਿਆ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਉਹ ਜ਼ਿੰਮੇਵਾਰੀ ਨਾਲ ਇੰਟਰਨੈਟ ਦੀ ਵਰਤੋਂ ਕਰਨ। ਕੋਈ ਵੀ ਬੇਲੋੜੀ ਜਾਂ ਭੜਕਾਊ ਸਮੱਗਰੀ ਜੋ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰ ਸਕਦੀ ਹੈ ਉਸਨੂੰ ਸ਼ੇਅਰ ਜਾਂ ਪੋਸਟ ਕਰਨ ਤੋਂ ਬਚਣ। ਪੀਟੀਆਈ