ਪੱਤਰ ਪ੍ਰੇਰਕ
ਲਹਿਰਾਗਾਗਾ, 16 ਸਤੰਬਰ
ਪਿੰਡ ਹਰਿਆਊ ਦੇ ਕੁਸ਼ਲ ਕੁਮਾਰ ਤਾਇਲ ਨੇ ਚੀਨ ਵਿੱਚ 12 ਸਤੰਬਰ ਤੋਂ 15 ਸਤੰਬਰ ਤੱਕ ਹੋਈ ਏਸ਼ਿਆਈ ਵੁਸ਼ੂ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਦੇਸ਼ ਤੇ ਖੇਤਰ ਦਾ ਨਾਮ ਚਮਕਾਇਆ ਹੈ। ਇਸ ਪ੍ਰਾਪਤੀ ਨਾਲ ਕੁਸ਼ਲ ਤਾਇਲ ਨੇ ਆਸਟਰੇਲੀਆ ਦੇ ਸਿਡਨੀ ਵਿੱਚ ਦਸੰਬਰ ਮਹੀਨੇ ਹੋਣ ਵਾਲੇ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਸ਼ਲ ਤਾਇਲ ਅੱਠਵੀਂ ਜਮਾਤ ਤੋਂ ਹੀ ਐੱਨਆਈਐੱਸ ਪਟਿਆਲਾ ਵਿੱਚ ਕੋਚਿੰਗ ਲੈਣ ਤੋਂ ਬਾਅਦ 2019 ਵਿੱਚ ਨੈਸ਼ਨਲ ਗੋਲਡ ਮੈਡਲਿਸਟ ਬਣ ਕੇ ਭਾਰਤੀ ਏਅਰ ਫੋਰਸ ਵਿੱਚ ਬਤੌਰ ਸਾਰਜੈਂਟ ਸੇਵਾਵਾਂ ਨਿਭਾਅ ਰਿਹਾ ਹੈ। ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਉਨ੍ਹਾਂ ਦੇ ਪੁੱਤਰ ਗੌਰਵ ਗੋਇਲ, ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਤੇ ਪੰਜਾਬ ਸਪੋਰਟਸ ਕਲੱਬ ਦੇ ਸਾਬਕਾ ਪ੍ਰਧਾਨ ਗੁਰਲਾਲ ਸਿੰਘ , ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪਰਮਿੰਦਰ ਸਿੰਘ ਢੀਂਡਸਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਨੇ ਕੁਸ਼ਲ ਤਾਈਲ ਨੂੰ ਵਧਾਈ ਦਿੱਤੀ।