ਧੂਰੀ
ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਵਲੋਂ ਨਾਜਾਇਜ਼ ਕਬਜ਼ੇ ਹਟਾਏ ਗਏ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਮੁੜ ਕਬਜ਼ੇ ਕਰਨ ’ਤੇ ਕਾਰਵਾਈ ਦੀ ਚਿਤਾਵਨੀ ਦਿੱਤੀ। ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਰੇਹੜੀਆਂ ਵਾਲਿਆਂ ਤੇ ਦੁਕਾਨਦਾਰਾਂ ਵੱਲੋਂ ਬਾਹਰ ਸਾਮਾਨ ਲਗਾ ਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਰੋਡ ’ਤੇ ਰੋਜ਼ਾਨਾ ਜਾਮ ਲੱਗ ਜਾਂਦਾ ਹੈ। ਇਸ ਲਈ ਕਬਜ਼ੇ ਹਟਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨੋਟਿਸ ਦੇਣ ਉਪਰੰਤ ਵੀ ਜੇ ਕਿਸੇ ਦੁਕਾਨਦਾਰ ਜਾਂ ਰੇਹੜੀ ਵਾਲੇ ਨੇ ਗ਼ੈਰ-ਕਾਨੂੰਨੀ ਢੰਗ ਨਾਲ ਕਬਜ਼ੇ ਕਰਦੇ ਹੋਏ ਟਰੈਫਿਕ ਵਿੱਚ ਵਿਘਨ ਪਾਇਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੁਲੀਸ ਨੇ ਸੜਕਾਂ ’ਤੇ ਖੜ੍ਹੇ ਵਾਹਨਾਂ ਦੇ ਚਲਾਨ ਵੀ ਕੱਟੇ। -ਨਿੱਜੀ ਪੱਤਰ ਪ੍ਰੇਰਕ