ਪੱਤਰ ਪ੍ਰੇਰਕ
ਪਠਾਨਕੋਟ, 16 ਸਤੰਬਰ
ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਹਾਈਡਰੋਲਿਕ ਰਿਸਰਚ ਸੈਂਟਰ ਮਲਿਕਪੁਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਿੰਜਾਈ ਵਿਭਾਗ ਦੇ ਐੱਸਈ (ਡੀਆਈਪੀਆਰ) ਪਰਮਿੰਦਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੌਕੇ ਐਸਈ ਨੇ ਇੱਕ ਹਫਤੇ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਫਦ ਵਿੱਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਗੁਰਦਿਆਲ ਸਿੰਘ ਸੋਹਲ, ਰਾਜਿੰਦਰ ਕੁਮਾਰ, ਪ੍ਰੇਮ ਕੁਮਾਰ, ਮਨੋਹਰ ਲਾਲ, ਮਹਿੰਦਰ ਪਾਲ, ਅਸ਼ੋਕ ਕੁਮਾਰ, ਸਰਬਜੀਤ ਸਿੰਘ, ਇੰਦਰਜੀਤ, ਸੁਖਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਸ਼ਾਮਲ ਸਨ। ਆਗੂਆਂ ਨੇ ਨਿਗਰਾਨ ਇੰਜਨੀਅਰ ਨੂੰ ਦੱਸਿਆ ਕਿ ਰਿਸਰਚ ਸੈਂਟਰ ਮਲਿਕਪੁਰ ਵਿੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੋਸਟ ਨਾ ਹੋਣ ਵਾਲੇ ਮੁਲਾਜ਼ਮਾਂ ਨੂੰ ਲਗਾਇਆ ਗਿਆ ਹੈ ਜਦ ਕਿ ਹੋਰ ਕਈ ਮੁਲਾਜ਼ਮਾਂ ਦੇ ਤਬਾਦਲੇ ਇੱਥੋਂ ਬਾਹਰ ਕੀਤੇ ਗਏ ਹਨ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੇ ਹਨ, ਉਨ੍ਹਾਂ ਨਾਲ ਹੀ ਅਜਿਹਾ ਵਤੀਰਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਹੋਵੇਗਾ। ਐਸਈ ਨੇ ਭਰੋਸਾ ਦਿੱਤਾ ਕਿ ਦਰਜਾ ਚਾਰ, ਦਰਜਾ ਤਿੰਨ ਮੁਲਾਜ਼ਮਾਂ ਨੂੰ ਰੋਟੇਸ਼ਨ ਦੇ ਮੁਤਾਬਕ ਡਿਊਟੀ ਲਗਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਜਾਵੇਗਾ।