ਫ਼ਤਹਿਗੜ੍ਹ ਸਾਹਿਬ: ਸਰਹਿੰਦ ਸ਼ਹਿਰ ਵਿੱਚ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਸੀਵਰੇਜ ਅਤੇ ਬਰਸਾਤੀ ਪਾਣੀ ਦੇ ਨਿਕਾਸੀ ਦਾ ਪ੍ਰਬੰਧ ਠੀਕ ਨਹੀਂ। ਇਸ ਕਾਰਨ ਦੁਕਾਨਦਾਰਾਂ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸਰਹਿੰਦ ਅਤੇ ਬਸੀ ਪਠਾਣਾ ਦੇ ਸੀਵਰੇਜ ਅਤੇ ਵਾਟਰ ਸਪਲਾਈ ਉੱਪਰ 113 ਕਰੋੜ ਰੁਪਏ ਖ਼ਰਚ ਕੀਤੇ ਗਏ ਪਰ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਅਜੇ ਤੱਕ ਵੀ ਠੀਕ ਨਹੀਂ ਹੋ ਸਕਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਵਰਿੰਦਰ ਕੁਮਾਰ ਤਕਿਆਰ, ਖੁਸ਼ਿਵੰਦਰ ਸਿੰਘ ਆਦਿ ਹਾਜ਼ਰ ਸਨ। ਇਸ ਸਬੰਧੀ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਨਾਲੀਆਂ ਵਿੱਚ ਪਲਾਸਟਿਕ ਦੇ ਲਿਫ਼ਾਫੇ ਅਤੇ ਕੂੜਾ ਕਰਕਟ ਨਾ ਸੁੱਟਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ