ਸਾਰਨ, 16 ਸਤੰਬਰ
ਬਿਹਾਰ ਦੇ ਸਾਰਨ ਜ਼ਿਲ੍ਹੇ ਵਿਚ ਸਮਾਗਮ ਦੌਰਾਨ ਅਸ਼ੋਕ ਚੱਕਰ ਦੀ ਥਾਂ ਚੰਨ ਅਤੇ ਤਾਰਿਆਂ ਵਾਲਾ ਤਿਰੰਗਾ ਝੰਡਾ ਲਹਿਰਾਉਣ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਹ ਝੰਡਾ ਵੀ ਜ਼ਬਤ ਕਰ ਲਿਆ ਹੈ। ਸਾਰਨ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਮਿਲਾਦ-ਉਨ-ਨਬੀ ਸਮਾਗਮ ਦੌਰਾਨ ਤਿਰੰਗਾ ਲਹਿਰਾਇਆ ਜਾ ਰਿਹਾ ਸੀ, ਜਿਸ ਵਿਚ ਅਸ਼ੋਕ ਚੱਕਰ ਦੀ ਥਾਂ ਚੰਨ ਅਤੇ ਤਾਰੇ ਲੱਗੇ ਹੋਏ ਸੀ, ਜੋ ਨਿਯਮਾਂ ਦੀ ਉਲੰਘਣਾ ਹੈ। ਐੱਸਪੀ ਕੁਮਾਰ ਆਸ਼ੀਸ਼ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲੀਸ ਨੇ ਪਿਕਅੱਪ ਵਾਹਨ ਤੇ ਝੰਡੇ ਨੂੰ ਜ਼ਬਤ ਕਰ ਲਿਆ ਹੈ ਅਤੇ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੰਡਾ ਬਣਾਉਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ