ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 17 ਸਤੰਬਰ
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ ਫੇਜ਼-2 ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ‘ਜੀਜੇ ਈਕੋ ਵੇਵ’ ਕਰਵਾਇਆ ਗਿਆ। ਇਸ ਵਿੱਚ ਗਿਆਨ ਜਯੋਤੀ ਸਣੇ ਹੋਰਨਾਂ ਕਾਲਜਾਂ ਦੇ ਲਗਪਗ 180 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਐਸੋਸੀਏਸ਼ਨ ਆਫ਼ ਪ੍ਰੋਫੈਸ਼ਨਲ ਸੋਸ਼ਲ ਵਰਕਰਜ਼ ਐਂਡ ਡਿਵੈਲਪਮੈਂਟ ਪ੍ਰੈਕਟੀਸ਼ਨਰਜ਼ ਦੇ ਡਾਇਰੈਕਟਰ ਜਨਰਲ ਅਤੇ ਨੋਬਲ ਪੁਰਸਕਾਰ ਜੇਤੂ ਹਿਤੇਸ਼ ਗੁਲਾਟੀ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।
ਵਿਦਿਆਰਥੀਆਂ ਵਿੱਚ ਰੁਚੀ ਵਧਾਉਣ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਸੈਮੀਨਾਰ ਵਿੱਚ ਬੱਚਿਆਂ ਨੂੰ ਕਾਫ਼ੀ ਕੁੱਝ ਸਿੱਖਣ ਦਾ ਮੌਕਾ ਮਿਲਿਆ ਹੈ । ਚੇਅਰਮੈਨ ਜੇਐੱਸ ਬੇਦੀ ਨੇ ਵਾਤਾਵਰਨ ਸਿੱਖਿਆ ਅਤੇ ਕਾਰਵਾਈ ਨੂੰ ਅੱਗੇ ਵਧਾਉਣ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਅਤੇ ਐਮਓਈਐਫ਼ ਐਂਡ ਸੀਸੀ ਵਰਗੀਆਂ ਸੰਸਥਾਵਾਂ ਨਾਲ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ।