ਲੁਧਿਆਣਾ: ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਜਨਰਲ ਸਕੱਤਰ ਨਿਰਮਲ ਸਿੰਘ ਬੇਰਕਲਾਂ ਦੀ ਅਗਵਾਈ ਹੇਠ ਮੀਟਿੰਗ ਪਿੰਡ ਲਲਤੋਂ ਵਿੱਚ ਹੋਈ ਜਿਸ ਵਿੱਚ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮਖੂ ਨੇ ਹਿੱਸਾ ਲਿਆ। ਇਸ ਮੌਕੇ ਗੁਰਚਰਨ ਸਿੰਘ ਰਾਜੂ ਗਰੇਵਾਲ ਨੂੰ ਹਲਕਾ ਗਿੱਲ ਦਾ ਪ੍ਰਧਾਨ, ਹਰਪ੍ਰੀਤ ਸਿੰਘ ਗਰੇਵਾਲ ਨੂੰ ਮੀਤ ਪ੍ਰਧਾਨ, ਨਰਿੰਦਰ ਬਹਿਲ ਨੂੰ ਸਕੱਤਰ ਅਤੇ ਸੁਖਦੇਵ ਸਿੰਘ ਭੱਟੀ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਜਥੇਦਾਰ ਨਿਮਾਣਾ ਤੇ ਮਖੂ ਨੇ ਕਿਸਾਨ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। -ਨਿੱਜੀ ਪੱਤਰ ਪ੍ਰੇਰਕ