ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਕੇਂਦਰ ਸਰਕਾਰ ਨੇ ਪੱਤਰਕਾਰ ਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਬੋਰਡ ਦਾ ਮੈਂਬਰ ਲਗਾਇਆ ਹੈ। ਉਨ੍ਹਾਂ ਦੀ ਨਿਯੁਕਤੀ ਭਾਰਤ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਵੱਲੋਂ ਕੀਤੀ ਗਈ ਹੈ। ਸ੍ਰੀ ਬਨਵੈਤ ਨੂੰ ਸਿੱਖ ਭਾਈਚਾਰੇ ਦੇ ਪ੍ਰਤੀਨਿਧ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਮਾਹਿਰ ਵਜੋਂ ਸਲਾਹ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਸਾਲ 2011 ਵਿੱਚ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਪੱਤਰਕਾਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਵਾਰਤਕ ਦੀਆਂ 12 ਕਿਤਾਬਾਂ ਦੇ ਲੇਖਕ ਹਨ। ਉਨ੍ਹਾਂ ਦਾ ਜਨਮ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਉੜਾਪੜ ਵਿੱਚ ਹੋਇਆ ਸੀ। ਉਨ੍ਹਾਂ ਨੇ ਪੱਤਰਕਾਰੀ ਦੇ ਖੇਤਰ ਵਿੱਚ ‘ਰੋਜ਼ਾਨਾ ਅਕਾਲੀ ਪੱਤ੍ਰਿਕਾ’ ਤੋਂ ਕਰੀਅਰ ਸ਼ੁਰੂ ਕੀਤਾ ਅਤੇ ਬਾਅਦ ਵਿੱਚ ਉਹ ਢਾਈ ਦਹਾਕੇ ਤੋਂ ਵੱਧ ਸਮੇਂ ਲਈ ‘ਪੰਜਾਬੀ ਟ੍ਰਿਬਿਊਨ’ ਅਖਬਾਰ ਵਿੱਚ ਕੰਮ ਕਰਦੇ ਰਹੇ। ਇਸ ਤੋਂ ਇਲਾਵਾ ਵੀ ਉਹ ਕਈ ਨਿਊਜ਼ ਚੈਨਲਾਂ ਤੇ ਅਖ਼ਬਾਰਾਂ ਲਈ ਸੇਵਾਵਾਂ ਨਿਭਾਅ ਚੁੱਕੇ ਹਨ।