ਚੰਡੀਗੜ੍ਹ: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐੱਸਡੀਐਮ) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤਾ ਕੀਤਾ ਹੈ। ਇਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾ ਸਕਣਗੇ। ਇਹ ਐਲਾਨ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਕਰਾਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀਐਕਸਓ) ਮੀਟ ਦੌਰਾਨ ਕੀਤਾ। ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ’ਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। -ਟਨਸ