ਮੂਨਕ: ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕ ਅਰੁਣ ਗਰਗ ਨੂੰ ਮੂਨਕ ਬਲਾਕ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਅਰੁਣ ਗਰਗ ਨੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਬਲਾਕ ਵਿੱਚ ਲੜਕੀਆਂ ਦੀ ਕਿੱਤਾਮੁਖੀ ਸਿਖਲਾਈ ਨੂੰ ਮਜ਼ਬੂਤ ਕਰਨਗੇ ਤਾਂ ਜੋ ਬੱਚੀਆਂ ਨੂੰ ਸਿਖਲਾਈ ਦੇ ਕੇ ਆਪਣੇ ਪੈਰਾਂ ’ਤੇ ਖੜ੍ਹਾ ਕੀਤਾ ਜਾ ਸਕੇ।