ਸ੍ਰੀ ਮੁਕਤਸਰ ਸਾਹਿਬ: ‘ਦਿ ਰੈਵੇਨਿਊ ਪਟਵਾਰ ਯੂਨੀਅਨ’ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਨੂੰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ ਜਦਕਿ ਗੁਰਭੇਜ ਸਿੰਘ ਜਨਰਲ ਸਕੱਤਰ ਅਤੇ ਰਾਜਿੰਦਰ ਕੁਮਾਰ ਰਾਜੂ ਨੂੰ ਖਜ਼ਾਨਚੀ ਨਾਮਜ਼ਦ ਕੀਤਾ ਗਿਆ ਹੈ। ਇਹ ਚੋਣ ਜਥੇਬੰਦੀ ਦੇ ਸੀਨੀਅਰ ਆਗੂਆਂ ਪ੍ਰਕਾਸ਼ ਥਿੰਦ, ਹਰਬੰਸ ਸਿੰਘ, ਸਵਰਨਜੀਤ ਸਿੰਘ ਗਿੱਲ ਤੇ ਕਾਨੂੰਨਗੋ ਐਸੋਸੀਏਸ਼ਨ ਦੇ ਆਗੂ ਰਛਪਾਲ ਸਿੰਘ ਅਤੇ ਸੁਖਦੇਵ ਮੁਹੰਮਦ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਵਨ ਕੁਮਾਰ ਨੂੰ ਪੰਜਾਬ ਨੁਮਾਇੰਦੇ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਇਕਬਾਲ ਸਿੰਘ, ਗੁਰਮਿਲਾਪ ਸਿੰਘ, ਜਲੌਰ ਸਿੰਘ, ਕਰਨਬੀਰ ਸਿੰਘ ਤੇ ਗੁਰਜੀਤ ਸਿੰਘ ਮੌਜੂਦ ਸਨ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਟਵਾਰੀਆਂ ਦੀਆਂ ਸਮੱਸਿਆਵਾਂ ਤੇ ਲੋੜਾਂ ਸਬੰਧੀ ਸਰਕਾਰ ਨਾਲ ਸੰਪਰਕ ਕਰ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ। -ਨਿੱਜੀ ਪੱਤਰ ਪ੍ਰੇਰਕ