ਪੱਤਰ ਪ੍ਰੇਰਕ
ਮਾਨਸਾ, 17 ਸਤੰਬਰ
ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿੱਚ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਜਸਪਾਲ ਸਿੰਘ ਦੁਆਰਾ ਆਪਣੇ ਸਹਿਯੋਗੀ ਸਮਾਜ ਸੇਵੀ ਸਰਦਾਰ ਦਲਜੀਤ ਸਿੰਘ ਦਰਸ਼ੀ ਬੁਢਲਾਡਾ ਦੇ ਸਹਿਯੋਗ ਸਦਕਾ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਮੁੱਖ ਬੁਲਾਰੇ ਡਾ. ਜਸਪਾਲ ਸਿੰਘ ਦੁਆਰਾ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ, ਨਸ਼ਿਆਂ ਵਿਰੋਧੀ ਭਾਵਨਾ ਵਿਕਸਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਸਮਾਜ ਨੂੰ ਸੁਰੱਖਿਤ ਰੱਖ ਸਕਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ ਦੁਆਰਾ ਵੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪੋ-ਆਪਣੇ ਪੱਧਰ ’ਤੇ ਮੁਹਿੰਮ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡਾ. ਬਲਮ ਲੀਬਾ, ਡਾ. ਰਾਮ ਕ੍ਰਿਸ਼ਨ, ਪ੍ਰੋ. ਦੀਦਾਰ ਸਿੰਘ, ਪ੍ਰੋ. ਸੁਚਰੀਤ ਕੌਰ, ਪ੍ਰੋ. ਸੁਰਭੀ ਲਖਨਪਾਲ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਰਮਿੰਦਰ ਸਿੰਘ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਵੱਲੋਂ ਸਨਮਾਨਿਤ ਵੀ ਕੀਤਾ ਗਿਆ।