ਪੱਤਰ ਪ੍ਰੇਰਕ
ਏਲਨਾਬਾਦ, 17 ਸਤੰਬਰ
ਪਿੰਡ ਮੁਮੇਰਾ ਕਲਾਂ ਵਿੱਚ ਇੱਕ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕਾ ਦੇ ਮਾਮੇ ਦੇ ਪੁੱਤਰ ਗੁਰਭੇਜ ਸਿੰਘ ਦੇ ਬਿਆਨ ਦੇ ਆਧਾਰ ਤੇ ਮ੍ਰਿਤਕਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਦਾ ਵਿਆਹ 25 ਮਈ 2013 ਨੂੰ ਮਲਕੀਤ ਸਿੰਘ ਉਰਫ਼ ਵਰਿੰਦਰ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਮੇਰਾ ਕਲਾਂ ਨਾਲ ਹੋਇਆ ਸੀ। ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੇ ਇੱਕ ਔਰਤ ਨਾਲ ਨਾਜਾਇਜ਼ ਸਬੰਧ ਸਨ ਜਿਸ ਕਾਰਨ ਉਸ ਦਾ ਪਤੀ ਉਸ ਨਾਲ ਮਾਰਕੁੱਟ ਕਰਦਾ ਸੀ ਅਤੇ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਇਸ ਪਰੇਸ਼ਾਨੀ ਕਾਰਨ ਉਸ ਨੇ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।