ਪੱਤਰ ਪ੍ਰੇਰਕ
ਫਗਵਾੜਾ, 17 ਸਤੰਬਰ
ਬੰਦ ਘਰਾਂ ’ਚੋਂ ਸਾਮਾਨ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਸਦਰ ਪੁਲੀਸ ਨੇ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਪਾਸੋਂ ਸਿਲੰਡਰ ਬਰਾਮਦ ਕੀਤੇ ਹਨ।
ਐੱਸਐੱਚਓ ਸਦਰ ਅਮਨਦੀਪ ਨਾਹਰ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਅਰਜਨ ਵਾਸੀ ਮੁਹੱਲਾ ਪਲਾਹੀ ਗੇਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਕਈ ਥਾਵਾਂ ਤੋਂ ਸਾਮਾਨ ਚੋਰੀ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਤਿੰਨ ਘਰੇਲੂ ਸਿਲੰਡਰ ਤੇ ਦੋ ਛੋਟੇ ਸਿਲੰਡਰ ਬਰਾਮਦ ਕੀਤੇ ਹਨ। ਉਕਤ ਵਿਅਕਤੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਪਹਿਲਾ ਵੀ ਥਾਣਾ ਸਿਟੀ ਵਿਖੇ ਦੋ ਕੇਸ ਦਰਜ ਹਨ।