ਰੂਪਨਗਰ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 68ਵੀਆਂ ਸੂਬਾ ਪੱਧਰੀ ਸਰਕਲ ਕਬੱਡੀ ਦੇ ਸਥਾਨਕ ਸਕੂਲ ਆਫ ਐਮੀਨੈਂਸ ਵਿੱਚ ਚੱਲ ਰਹੇ ਲੜਕੀਆਂ ਦੇ ਮੁਕਾਬਲੇ ਅੱਜ ਸਮਾਪਤ ਹੋ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਗੌਤਮ ਦੀ ਦੇਖ-ਰੇਖ ਕਰਵਾਏ ਇਨ੍ਹਾਂ ਮੁਕਾਬਲਿਆਂ ਦੌਰਾਨ ਪਟਿਆਲਾ ਦੀ ਟੀਮ ਪਹਿਲੇ, ਫ਼ਾਜ਼ਿਲਕਾ ਦੀ ਟੀਮ ਦੂਜੇ ਅਤੇ ਤਰਨ ਤਾਰਨ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਕੂਲ ਆਫ ਐਮੀਨੈਂਸ ਰੂਪਨਗਰ ਦੀ ਪ੍ਰਿੰਸੀਪਲ ਜਸਵਿੰਦਰ ਕੌਰ, ਪ੍ਰਿੰਸੀਪਲ ਪੂਜਾ ਗੋਇਲ ਤੇ ਵੱਡੀ ਗਿਣਤੀ ਅਧਿਆਪਕ ਤੇ ਖਿਡਾਰੀ ਹਾਜ਼ਰ ਸਨ।