ਪੱਤਰ ਪ੍ਰੇਰਕ
ਮਾਛੀਵਾੜਾ, 18 ਸਤੰਬਰ
ਭਾਰਤੀ ਵਾਲਮੀਕਿ ਧਰਮ ਸਮਾਜ ਇਕਾਈ ਮਾਛੀਵਾੜਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਆਗੂਆਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਵਾਲਮੀਕਿ ਮੁਹੱਲਾ ’ਚ ਸਥਿਤ ਕਮਿਊਨਿਟੀ ਸੈਂਟਰ ’ਚ ਅੱਜ ਕਰਵਾਏ ਗਏ ਸਮਾਰੋਹ ਦੌਰਾਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ’ਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।