ਪੱਤਰ ਪ੍ਰੇਰਕ
ਸਮਾਣਾ, 18 ਸਤੰਬਰ
ਬਲਾਕ ਨੋਡਲ ਅਫ਼ਸਰ ਭੁਪਿੰਦਰ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਹਾਈ ਸਕੂਲ ਕੁਤਬਨਪੁਰ ਵਿੱਚ ਮਸਨੂਈ ਬੌਧਿਕਤਾ (ਆਰਟੀਫਿਸ਼ਲ ਇੰਟੈਲੀਜੈਂਸ) ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ’ਤੇ ਬਲਾਕ ਪੱਧਰੀ ਸੈਮੀਨਾਰ ਤੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਸਮਾਣਾ-2 ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਦਿਆਲ ਸਿੰਘ ਗੱਜੂਮਾਜਰਾ ਸ਼ਾਮਲ ਸਨ। ਇਸ ਸਬੰਧੀ ਕਰਵਾਏ ਮੁਕਾਬਲੇ ਵਿੱਚ ਸਰਕਾਰੀ ਸਕੂਲ ਧਨੇਠਾ ਨੇ ਪਹਿਲਾ ਸਥਾਨ, ਅਸਰਪੁਰ ਚੁਪਕੀ ਨੇ ਦੂਜਾ ਸਥਾਨ ਅਤੇ ਟੋਡਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ (ਮਸਨੂਈ ਬੌਧਿਕਤਾ) ਆਰਟੀਫਿਸ਼ਲ ਇੰਟੈਲੀਜੈਂਸ ਦੀਆਂ ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ’ਤੇ ਬਲਾਕ ਪੱਧਰੀ ਸੈਮੀਨਾਰ ਅਤੇ ਮੁਕਾਬਲੇ ਕਰਵਾਏ ਗਏ। ਸਕੂਲ ਮੁਖੀ ਰਾਜੀਵ ਕੁਮਾਰ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਡਾ. ਨਵਜੋਤ ਕੌਰ ਨੇ ਆਰਟੀਫਿਸ਼ਲ ਇੰਟੈਲੀਜੈਂਸ ਦੀ ਸਿੱਖਿਆ ਨੂੰ ਉੱਚ ਪੱਧਰ ’ਤੇ ਪ੍ਰਾਪਤ ਕਰਨ ਲਈ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।