ਸ੍ਰੀ ਮੁਕਤਸਰ ਸਾਹਿਬ: ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਕਿੱਕ ਬਾਕਸਿੰਗ ਅੰਡਰ-14 ਲੜਕੇ 28 ਕਿਲੋ ਭਾਰ ਵਿੱਚ ਹਰਜੀਤ ਸਿੰਘ ਗਿੱਦੜਬਾਹਾ ਨੇ ਪਹਿਲਾ ਸਥਾਨ, ਅਮ੍ਰਿਤਪਾਲ ਸਿੰਘ ਲੰਬੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 42 ਕਿਲੋ ਭਾਰ ਵਰਗ ਵਿੱਚ ਅਰਸ਼ਦੀਪ ਸਿੰਘ ਗਿੱਦੜਬਾਹਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਜੋਤ ਸਿੰਘ ਹਰੀ ਕੇ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਅਥਲੈਟਿਕਸ ਦੇ ਹਰਡਲਜ਼ ਈਵੇਂਟ ਉਮਰ ਵਰਗ ਅੰਡਰ-17 ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਹੁਸਨਦੀਪ ਸਿੰਘ ਨੇ ਦੂਜਾ ਸਥਾਨ, ਪਰਮਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਕਬੱਡੀ ਲੜਕੀਆਂ ਅੰਡਰ-17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਾ ਅਬਲੂ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸਕੂਲ, ਸਮੁਕਤਸਰ ਦੀ ਟੀਮ ਨੇ ਦੂਜਾ ਸਥਾਨ, ਪਿੰਡ ਆਧਨੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। -ਨਿੱਜੀ ਪੱਤਰ ਪ੍ਰੇਰਕ