ਪੱਤਰ ਪ੍ਰੇਰਕ
ਪਠਾਨਕੋਟ, 18 ਸਤੰਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਜਸਵਾਲੀ ਵਿੱਚ ਇੱਕ ਸਮਾਗਮ ਦੌਰਾਨ ਭੋਆ ਵਿਧਾਨ ਸਭਾ ਹਲਕੇ ਦੇ 134 ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸਾਰੇ ਪਰਿਵਾਰਾਂ ਨੂੰ 30-30 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ਬੀਡੀਪੀਓਜ਼ ਬਮਿਆਲ, ਘਰੋਟਾ ਤੇ ਨਰੋਟ ਜੈਮਲ ਸਿੰਘ ਕ੍ਰਮਵਾਰ ਹਰਪ੍ਰੀਤ ਸਿੰਘ, ਅਜੇ ਮਹਾਜਨ ਤੇ ਦਿਲਬਾਗ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪ੍ਰਧਾਨ ਮੰਤਰੀ ਅਵਾਸ ਯੋਜਨਾ ਮਿਨਾਕਸ਼ੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸੂਬੇਦਾਰ ਕੁਲਵੰਤ ਸਿੰਘ, ਖੁਸ਼ਬੀਰ ਕਾਟਲ ਆਦਿ ਹਾਜ਼ਰ ਸਨ।
ਦਸੂਹਾ (ਪੱਤਰ ਪ੍ਰੇਰਕ): ਇਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਕੱਚੇ ਮਕਾਨ ਪੱਕੇ ਕਰਨ ਲਈ 48 ਲਾਭਪਾਤਰੀਆਂ ਨੂੰ ਮਨਜੂਰੀ ਪੱਤਰ ਸੌਂਪੇ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਵਿਧਾਇਕ ਘੁੰਮਣ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਆਦੋਚੱਕ, ਬੱਡਲਾ, ਪੱਤੀ, ਸੰਸਾਰਪੁਰ ਤੇ ਡਡਿਆਲ ਦੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਗਰਾਂਟ ਦੇ ਮਨਜੂਰੀ ਪੱਤਰ ਸੌਂਪੇ ਗਏ ਹਨ ਅਤੇ ਛੇਤੀ ਹੀ ਸਰਕਾਰ ਵੱਲੋਂ ਇਨਾਂ ਪਰਿਵਾਰਾਂ ਦੇ ਘਰ ਉਸਾਰੇ ਜਾਣਗੇ। ਉਨਾਂ ਐਲਾਨ ਕੀਤਾ ਕਿ ਹਲਕੇ ਵਿੱਚ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ।