ਫਗਵਾੜਾ: ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਸ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਸਿੱਖ ਕੌਮ ਖਿਲਾਫ਼ ਬੇਲੋੜੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕੰਗਨਾ ਨੂੰ ਅਨੁਸ਼ਾਸਨ ਵਿੱਚ ਰਹਿਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਟਿੱਪਣੀ ਆਪਣੇ ਟਵੀਟਰ ’ਤੇ ਕੀਤੀ। -ਪੱਤਰ ਪ੍ਰੇਰਕ