ਪੇਸ਼ਾਵਰ, 19 ਸਤੰਬਰ
ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਹਮਲਿਆਂ ਅਤੇ ਹਥਿਆਰਬੰਦ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਚਾਰ ਸੁਰੱਖਿਆ ਕਰਮੀ ਮਾਰੇ ਗਏ। ਪਹਿਲੀ ਘਟਨਾ ਵਿੱਚ ਇੱਕ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਦੱਖਣੀ ਜ਼ਿਲ੍ਹੇ ਕਰਕ ਵਿੱਚ ਅਰਧ ਸੈਨਿਕ ਬਲ ਦੇ ਇੱਕ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ ਹੋਰ ਘਟਨਾ ਵਿੱਚ ਉੱਤਰੀ ਵਜ਼ੀਰਿਸਤਾਨ ਦੇ ਬੋਯਾ ਪਿੰਡ ਵਿੱਚ ਦਹਿਸ਼ਤਗਰਦਾਂ ਨਾਲ ਗੋਲੀਬਾਰੀ ਵਿੱਚ ਤਿੰਨ ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ। ਖੈਬਰ ਪਖਤੂਨਖਵਾ ਸੂਬੇ ’ਚ ਬੰਦੂਕਧਾਰੀਆਂ ਨੇ ਇਕ ਬੈਂਕ ਮੈਨੇਜਰ ਦੀ ਹੱਤਿਆ ਕਰ ਦਿੱਤੀ ਤੇ ਇਸ ਹਮਲੇ ਵਿਚ ਦੋ ਹੋਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਟੀਕਾਕਰਨ ਮੁਹਿੰਮ ਦੌਰਾਨ ਘਰ-ਘਰ ਜਾ ਰਹੇ ਪੋਲੀਓ ਵਰਕਰਾਂ ਦੇ ਇੱਕ ਸਮੂਹ ਦੀ ਸੁਰੱਖਿਆ ਕਰ ਰਹੇ ਇੱਕ ਪੁਲੀਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਪੀਟੀਆਈ