ਨਵੀਂ ਦਿੱਲੀ: ਸੀਬੀਆਈ ਨੇ ਇਥੋਂ ਦੀ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਜ਼ਮੀਨ ਬਦਲੇ ਨੌਕਰੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ’ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਮਨਜ਼ੂਰੀ ਲੈ ਲਈ ਹੈ। ਸੀਬੀਆਈ ਨੇ ਇਸ ਸਬੰਧੀ ਦਸਤਾਵੇਜ਼ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਅੱਗੇ ਰੱਖੇ। ਅਦਾਲਤ ਨੇ ਅਗਲੀ ਸੁਣਵਾਈ 15 ਅਕਤੂਬਰ ਲਈ ਨਿਰਧਾਰਤ ਕਰ ਦਿੱਤੀ। -ਪੀਟੀਆਈ