ਫਗਵਾੜਾ (ਪੱਤਰ ਪ੍ਰੇਰਕ): ਇੱਥੋਂ ਦੇ ਮੁਹੱਲਾ ਸ਼ਿਵਪੁਰੀ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਘਰ ’ਚ ਹੀ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇੰਡਸਟਰੀ ਏਰੀਆ ਚੌਕੀ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (25) ਪੁੱਤਰ ਗੁਰਜੀਤ ਸਿੰਘ ਵਾਸੀ ਗਲੀ ਨੰਬਰ 9 ਮੁਹੱਲਾ ਸ਼ਿਵਪੁਰੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸਦਾ ਕਰੀਬ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਹ ਅੱਜ ਘਰ ’ਚ ਇਕੱਲਾ ਸੀ ਤੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਜਦੋਂ ਪਰਿਵਾਰਕ ਮੈਂਬਰ ਘਰ ਆਏ ਤਾਂ ਉਨ੍ਹਾਂ ਸੂਚਨਾ ਪੁਲੀਸ ਨੂੰ ਦਿੱਤੀ। ਪੁਲੀਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਤੇ ਪੁਲੀਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਹੈ।