ਇੰਫਾਲ, 21 ਸਤੰਬਰ
ਮਨੀਪੁਰ ਦੇ ਚੁਰਾਚਾਂਦਪੁਰ ਵਿਚ ਪੁਲੀਸ ਨੇ ਗੋਲਾ ਬਾਰੂਦ ਅਤੇ ਰਾਕੇਟ ਵਰਗੇ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੇ ਦੌਰਾਨ ਇਹ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਮਨੀਪੁਰ ਵਿਚ ਪਿਛਲੇ ਵਰ੍ਹੇ ਤੋਂ ਮੈਤੇਈ ਅਤੇ ਕੁਕੀ ਭਾਈਚਾਰਿਆਂ ਦਰਮਿਆਨ ਜਾਰੀ ਹਿੰਸਾ ਦੌਰਾਨ 200 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋਏ ਹਨ। ਵੱਖਵਾਦੀਆਂ ਨੇ ਵਿਰੋਧੀ ਭਾਈਚਾਰੇ ਦੇ ਪਿੰਡਾਂ ਨੂੰ ਨਿਸ਼ਾਨਾ ਬਣਾਉਣ ਲਈ ਹੁਣ ਡਰੋਨ ਅਤੇ ਆਧੁਨਿਕ ਰਾਕੇਟਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਪੀਟੀਆਈ