ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਹੈਕ ਹੋਏ ਯੂਟਿਊ ਚੈਨਲ ’ਤੇ ਅੱਜ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅੱਜ ਅਪਲੋਡ ਕੀਤੇ ਗਏ ਨੋਟਿਸ ’ਚ ਕਿਹਾ ਗਿਆ, ‘ਸਾਰੇ ਸਬੰਧਤ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਦੇ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ’ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ਅਤੇ ਇਸ ਦੀਆਂ ਸੇਵਾਵਾਂ ਜਾਰੀ ਹਨ। ਭਾਰਤ ਦੇ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ’ਤੇ ਸੇਵਾਵਾਂ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।’ -ਪੀਟੀਆਈ