ਨਵੀਂ ਦਿੱਲੀ: ਮਹਾਰਾਸ਼ਟਰ ਤੇ ਝਾਰਖੰਡ ਵਿੱਚ ਵਿਧਾਨ ਸਭਾ ਚੋਣਾਂ ਇਕੱਠੇ ਹੋਣ ਦੇ ਸੰਕੇਤਾਂ ਵਿਚਾਲੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੇ ਹਫ਼ਤੇ ਇਨ੍ਹਾਂ ਦੋਵੇਂ ਸੂਬਿਆਂ ਦਾ ਦੌਰਾ ਕੀਤਾ ਜਾਵੇਗਾ। ਸੂਤਰਾਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਕਮਿਸ਼ਨ ਦਾ ਵਫ਼ਦ 23-24 ਸਤੰਬਰ ਨੂੰ ਝਾਰਖੰਡ ਅਤੇ 27-28 ਸਤੰਬਰ ਨੂੰ ਮਹਾਰਾਸ਼ਟਰ ਦੇ ਦੌਰੇ ’ਤੇ ਹੋਵੇਗਾ। -ਪੀਟੀਆਈ