ਗੋਨਿਆਣਾ ਮੰਡੀ (ਪੱਤਰ ਪ੍ਰੇਰਕ): ਇਥੇ ਬਠਿੰਡਾ-ਜੈਤੋ ਰੋਡ ’ਤੇ ਇੱਕ ਨਿੱਜੀ ਕੰਪਨੀ ਜੀਐੱਨਟੀ ਦੀ ਬੱਸ ਨੇ ਇੱਕ ਮਹਿਲਾ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਸ਼ਨਾਖ਼ਤ ਪਰਮਜੀਤ ਕੌਰ 37 ਪਤਨੀ ਜਸਵਿੰਦਰ ਕੌਰ ਵਾਸੀ ਆਕਲੀਆ ਕਲਾਂ ਵਜੋਂ ਹੋਈ। ਜਾਣਕਾਰੀ ਮੁਤਾਬਕ ਔਰਤ ਪਿੰਡ ਚੰਦਭਾਨ ਦੇ ਅੱਡੇ ਉੱਤਰਨ ਤੋਂ ਬਾਅਦ ਪੈਦਲ ਆਪਣੇ ਘਰ ਜਾਣ ਲਈ ਸੜਕ ਪਾਰ ਕਰ ਰਹੀ ਸੀ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪ੍ਰੇਮ ਸਿੰਘ ਫ਼ੌਜੀ ਦੀ ਅਗਵਾਈ ਹੇਠ ਇਕੱਠੇ ਜੈਤੋ-ਬਠਿੰਡਾ ਰੋਡ ਜਾਮ ਕਰ ਦਿੱਤਾ। ਦੇਰ ਸ਼ਾਮ ਤੱਕ ਮਹਿਲਾ ਦਾ ਪੋਸਟ ਮਾਰਟਮ ਹੋਣ ਤੋਂ ਬਾਅਦ ਬੱਸ ਦੇ ਠੇਕੇਦਾਰ ਬਲਵੀਰ ਸਿੰਘ ਵੱਲੋਂ ਪੀੜਤ ਪਰਿਵਾਰ ਨਾਲ ਸਮਝੌਤਾ ਕਰ ਲਿਆ ਹੈ, ਜਿਸ ਤੋਂ ਬਾਅਦ ਧਰਨਾ ਚੁੱਕਾ ਦਿੱਤਾ ਗਿਆ।