ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਸਤੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮਤਰੀ ਭਗਵੰਤ ਸਿੰਘ ਮਾਨ ਵੱਲੋਂ ਭਲਕੇ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ 310 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 530 ਦੇ ਕਰੀਬ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਖੋਲ੍ਹੇ ਨੂੰ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।