ਸ਼ਹਿਣਾ: ਕਸਬਾ ਸ਼ਹਿਣਾ ਦੇ ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਸ਼ਹਿਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕੀਤੀ ਹੈ। ਸਰਪੰਚ ਅੰਮ੍ਰਿਤਪਾਲ ਸਿੰਘ 5 ਸਾਲ ਕਸਬਾ ਸ਼ਹਿਣਾ ਦੇ ਸਰਪੰਚ ਰਹੇ ਹਨ ਅਤੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ’ਚ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਰਕਲ ਦੇ ਬਾਕੀ ਪਿੰਡਾਂ ’ਚ ਵੀ ਸ਼੍ਰੋਮਣੀ ਆਕਲੀ ਦਲ ਨੂੰ ਮਜ਼ਬੂਤ ਕਰਨਗੇ। ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਜਗਰਾਜ ਸਿੰਘ ਤੇ ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ। -ਪੱਤਰ ਪ੍ਰੇਰਕ